ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕ ਆਪਣੇ ਘਰਾਂ ਦੇ ਵਿੱਚ ਪਾਲਤੂ ਕੁੱਤੇ ਰੱਖਣਾ ਬਹੁਤ ਜ਼ਿਆਦਾ ਪਸੰਦ ਕਰਦੇ ਹਨ।ਇਨ੍ਹਾਂ ਕੁੱਤਿਆਂ ਦੇ ਨਾਲ ਲੋਕਾਂ ਦਾ ਇੰਨਾ ਜ਼ਿਆਦਾ ਪਿਆਰ ਹੁੰਦਾ ਹੈ ਕਿ ਉਹ ਇਸ ਨੂੰ ਆਪਣੇ ਪਰਿਵਾਰ ਦਾ ਹਿੱਸਾ ਮੰਨਦੇ ਹਨ ਅਤੇ ਇਨ੍ਹਾਂ ਨੂੰ ਬਹੁਤ ਸਾਰੀਆਂ ਸੁਵਿਧਾਵਾਂ ਵੀ ਉਪਲਬਧ ਕਰਵਾਉਂਦੇ ਹਨ ਜਿਸ ਨਾਲ ਇਹ ਕੁੱਤੇ ਵੀ ਇਨ੍ਹਾਂ ਦੇ ਵਫਾਦਾਰ ਹੋ ਜਾਂਦੇ ਹਨ ਅਤੇ ਇਨ੍ਹਾਂ ਦੇ ਲਈ ਕੁਝ ਵੀ ਕਰਨ ਲਈ ਤਿਆਰ ਹੋ ਜਾਂਦੇ ਹਨ। ਦੇਖਿਆ ਜਾਵੇ ਤਾਂ ਬੱਚੇ ਵੀ ਕੁੱਤਿਆਂ ਦੇ ਨਾਲ ਬਹੁਤ ਜ਼ਿਆਦਾ ਪਿਆਰ ਕਰਦੇ
ਹਨ। ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਛੋਟੇ ਬੱਚੇ ਨੂੰ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਇੱਕ ਕੁੱਤਾ ਗਿਫਟ ਕੀਤਾ ਜਾਂਦਾ ਹੈ ਤਾਂ ਉਸ ਦੀਆਂ ਅੱਖਾਂ ਵਿੱਚੋਂ ਹੰਝੂ ਆ ਜਾਂਦੇ ਹਨ ਅਤੇ ਉਹ ਆਪਣੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕਰਦਾ ਹੋਇਆ ਦਿਖਾਈ ਦਿੰਦਾ ਹੈ। ਇਸ ਵੀਡੀਓ ਨੂੰ
ਸੋਸ਼ਲ ਮੀਡੀਆ ਉੱਤੇ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।ਜ਼ਿਆਦਾਤਰ ਲੋਕਾਂ ਵੱਲੋਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬੱਚੇ ਅਤੇ ਕੁੱਤੇ ਦੇ ਪਿਆਰ ਨੂੰ ਸਰਾਹਿਆ ਜਾ ਰਿਹਾ ਹੈ।ਇਸ ਦੇ ਨਾਲ ਹੀ ਕੁਝ ਲੋਕ ਭਾਵੁਕ ਵੀ ਹੋ ਰਹੇ ਹਨ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਕੁੱਤਿਆਂ ਦੇ ਨਾਲ ਇਸੇ ਤਰੀਕੇ ਨਾਲ ਪਿਆਰ ਕਰਦੇ ਹਨ ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।