ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਪਤਨੀ ਅਤੇ ਪ੍ਰੇਮਿਕਾ ਦਾ ਝਗੜਾ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਾਣਕਾਰੀ ਮੁਤਾਬਕ ਇਹ ਸ੍ਰੀ ਮੁਕਤਸਰ ਸਾਹਿਬ ਦਾ ਬੱਸ ਸਟੈਂਡ ਹੈ ਜਿੱਥੇ ਇਨ੍ਹਾਂ ਦੋਨਾਂ ਔਰਤਾਂ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦੇ ਪਤੀ ਦਾ ਕਿਸੇ ਹੋਰ ਔਰਤ ਦੇ ਨਾਲ ਪ੍ਰੇਮ ਸੰਬੰਧ ਹੈ ਜਿਸ ਕਾਰਨ ਉਹ ਇਨ੍ਹਾਂ ਦੀ ਸਾਰ ਨਹੀਂ ਲੈਂਦਾ ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਦਾ ਇੱਕ ਦੱਸ ਸਾਲ ਦਾ ਪੁੱਤਰ ਹੈ ਅਤੇ ਚੌਦਾਂ ਸਾਲ ਦੀ ਪੁੱਤਰੀ ਹੈ ਜਾਣਕਾਰੀ ਇਹ ਵੀ
ਸਾਹਮਣੇ ਆ ਰਹੀ ਹੈ ਕਿ ਇਸ ਦੀ ਪੁੱਤਰੀ ਨੂੰ ਦਿਲ ਦੀ ਬਿਮਾਰੀ ਹੈ ਪਰ ਇਸ ਦਾ ਪਤੀ ਇਨ੍ਹਾਂ ਦਾ ਸਾਥ ਨਹੀਂ ਦਿੰਦਾ ਜਿਸ ਕਾਰਨ ਇਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਾਣਕਾਰੀ ਮੁਤਾਬਕ ਪਹਿਲਾਂ ਵੀ ਇਨ੍ਹਾਂ ਦਾ ਇਹ ਮਾਮਲਾ ਅਦਾਲਤ ਤੱਕ ਪਹੁੰਚ ਚੁੱਕਿਆ ਸੀ ਪਰ ਹੁਣ ਇਹ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਸ
ਔਰਤ ਵੱਲੋਂ ਆਪਣੇ ਪਤੀ ਦੀ ਪ੍ਰੇਮਿਕਾ ਦੀ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਦੋਨਾਂ ਔਰਤਾਂ ਵੱਲੋਂ ਇੱਕ ਦੂਸਰੇ ਦੇ ਖ਼ਿਲਾਫ਼ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਇਸ ਵੀਡੀਓ ਬਾਰੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਵੱਲੋਂ ਇਸ ਮਾਮਲੇ ਨੂੰ ਵੇਖਣ ਤੋਂ ਬਾਅਦ ਅਜਿਹੇ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜੋ ਇਸ ਤਰੀਕੇ ਨਾਲ ਆਪਣੇ ਪਰਿਵਾਰ ਦਾ ਤਮਾਸ਼ਾ ਬਣਾ ਦਿੰਦੇ ਹਨ।