ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਸਾਰੇ ਹੀ ਪਾਰਟੀਆਂ ਦੇ ਵੱਲੋਂ ਇਹ ਪੁਰਜ਼ੋਰ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਵੋਟ ਦੇ ਕੇ ਜਿਤਾਇਆ ਜਾਵੇ ਇਸ ਲਈ ਹਰੇਕ ਪਾਰਟੀ ਵੱਲੋਂ ਹੁਣ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਹਰੇਕ ਪਾਰਟੀ ਇਹ ਦਿਖਾਉਣ ਵਿੱਚ ਵਿਅਸਤ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਸਾਰੇ ਹੀ ਲੋਕਾਂ ਦੇ ਲਈ ਬਹੁਤ ਜ਼ਿਆਦਾ ਕੰਮ ਕੀਤੇ ਹਨ ਤਾਂ ਜੋ ਲੋਕ ਉਨ੍ਹਾਂ ਦੀ ਪਾਰਟੀ ਨੂੰ ਵੋਟ ਦੇਣ ਅਤੇ ਉਨ੍ਹਾਂ ਦੀ ਜਿੱਤ ਪ੍ਰਾਪਤ ਹੋ ਸਕੇ ਅਜਿਹੇ ਵਿਚ ਕਾਂਗਰਸ ਪਾਰਟੀ ਜੋ ਕਿ ਮੌਜੂਦਾ ਸਮੇਂ ਵਿਚ ਸੱਤਾ ਵਿਚ ਹੈ ਉਨ੍ਹਾਂ ਵੱਲੋਂ ਵੀ ਲੋਕਾਂ ਨੂੰ ਆਪਣੇ ਪੱਖ ਵਿੱਚ
ਕਰਨ ਲਈ ਤਰ੍ਹਾਂ ਤਰ੍ਹਾਂ ਪੈਂਤੜੇ ਖੇਡੇ ਜਾ ਰਹੇ ਹਨ ਇਨ੍ਹਾਂ ਵਿਚ ਉਨ੍ਹਾਂ ਨੇ ਹੁਣ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਨੀਲੇ ਕਾਰਡ ਬਣਨੇ ਸ਼ੁਰੂ ਹੋ ਗਏ ਹਨ ਪਰ ਇਨ੍ਹਾਂ ਵਿਚ ਰੁਕਾਵਟ ਆ ਰਹੀ ਹੈ ਜਿਸ ਦਾ ਜਾਣਕਾਰੀ ਦਿੰਦੇ ਕਾਂਗਰਸੀ ਆਗੂ ਨੇ ਦੱਸਿਆ ਕਿ ਇਨ੍ਹਾਂ ਕਾਰਡਾਂ ਨੂੰ ਬਣਾਉਣ ਦੇ ਲਈ ਜਿਨ੍ਹਾਂ ਸਟਿੱਕਰਾਂ ਦੀ ਲੋਡ਼ ਹੁੰਦੀ ਹੈ ਉਹ ਸਟਿੱਕਰ ਉਪਲਬਧ ਨਾ ਹੋਣ ਕਾਰਨ ਇਹ ਕੰਮ ਰੁਕਿਆ ਹੋਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਲਦ ਹੀ ਇਨ੍ਹਾਂ ਸਟਿੱਕਰਾਂ ਨੂੰ ਬਣਵਾ ਲਿਆ ਜਾਵੇਗਾ ਅਤੇ ਇਸ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਰਾਸ਼ਨ ਕਾਰਡ ਬਣਾਏ ਜਾਣਗੇ ਜਿਸ ਦੇ ਆਧਾਰ ਤੇ ਸਾਰੇ ਹੀ ਗ਼ਰੀਬ ਲੋਕਾਂ ਨੂੰ ਕਣਕ ਅਤੇ ਹੋਰ ਸਾਮਾਨ ਮਿਲੇਗਾ ਇਸ ਐਲਾਨ ਤੋਂ ਬਾਅਦ ਕਾਂਗਰਸ ਦੇ ਆਗੂ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਵੋਟ ਦੇ ਕੇ ਜਿਤਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਹੋਰ ਵੀ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਜਾਣ ਇਸ ਐਲਾਨ ਦੇ ਨਾਲ ਇਹ ਵੀ ਸਾਬਤ ਹੋ ਰਿਹਾ
ਹੈ ਕਿ ਸਾਰੀਆਂ ਪਾਰਟੀਆਂ ਦੇ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਨਾਲ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਕੇ ਆਉਣ ਵਾਲੇ ਸਮੇਂ ਦੇ ਵਿੱਚ ਜਿੱਤ ਪ੍ਰਾਪਤ ਕਰ ਸਕਣ ਤਾਂ ਜੋ ਉਨ੍ਹਾਂ ਉਹ ਸੱਤਾ ਤੇ ਕਾਬਜ਼ ਹੋ ਸਕਣ ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਵੱਲੋਂ ਅਪਣਾਈਆਂ ਜਾ ਰਹੀਆਂ ਇਨ੍ਹਾਂ ਨੀਤੀਆਂ ਕਿੱਥੋਂ ਤਕ ਕਾਰਗਰ ਸਾਬਤ ਹੁੰਦੀਆਂ ਹਨ ਅਤੇ ਕੀ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੇ ਵਿੱਚ ਕਾਂਗਰਸ ਜਿੱਤ ਪ੍ਰਾਪਤ ਕਰ ਸਕਦੀ ਹੈ ਅਤੇ ਜੇਕਰ ਕਾਂਗਰਸ ਜਿੱਤ ਪ੍ਰਾਪਤ ਕਰਦੀ ਹੈ ਤਾਂ ਉਸ ਵੱਲੋਂ ਕੀਤੇ ਗਏ ਵਾਅਦੇ ਉਨ੍ਹਾਂ ਵੱਲੋਂ ਪੂਰੇ ਕੀਤੇ ਜਾ ਸਕਦੇ ਹਨ ਜਾਂ ਨਹੀਂ