ਅੱਧੀ ਰਾਤ ਨੂੰ ਜਮਦੂਤਾਂ ਨੇ ਘੇਰ ਲਿਆ ਵੇਟਰ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੱਤਾ ਹੈ ਜਾਣਕਾਰੀ ਮੁਤਾਬਕ ਇੱਥੇ ਇੱਕ ਵੇਟਰ ਦਾ ਕਤਲ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਇਕ ਲੁੱਟ ਖੋਹ ਦਾ ਮਾਮਲਾ ਸੀ ਜਦੋਂ ਵੇਟਰ ਆਪਣਾ ਕੰਮਕਾਰ ਖਤਮ ਕਰਨ ਤੋਂ ਬਾਅਦ ਅੱਧੀ ਰਾਤ ਆਪਣੇ ਘਰ ਵਾਪਸ ਪਰਤ ਰਿਹਾ ਸੀ ਤਾਂ ਰਸਤੇ ਵਿਚ ਕੁਝ ਲੁਟੇਰੇ ਉਸ ਨੂੰ ਮਿਲਦੇ ਹਨ ਅਤੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਹਨ ਇਸੇ ਦੌਰਾਨ ਹੱਥੋਪਾਈ ਹੁੰਦੀ ਹੈ ਅਤੇ ਕਿਰਚ ਦੇ ਨਾਲ ਇਸ ਵਿਅਕਤੀ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪਿਛੋਕੜ ਉਤਰਾਖੰਡ

ਦਾ ਸੀ ਅਤੇ ਇਹ ਤਿੰਨ ਬੱਚਿਆਂ ਦਾ ਬਾਪ ਸੀ ਇਸ ਘਟਨਾ ਤੋਂ ਬਾਅਦ ਇਸ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ ਇਨ੍ਹਾਂ ਦੇ ਘਰ ਦੇ ਵਿਚ ਮਾਤਮ ਦਾ ਮਾਹੌਲ ਪਸਰਿਆ ਹੋਇਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ

ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿਚ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਇਸ ਦੌਰਾਨ ਕੁਝ ਲੋਕਾਂ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ ਪੰਜਾਬ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ ਜਿਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਅੱਜਕੱਲ੍ਹ ਦੇ ਸਮੇਂ ਵਿਚ ਨਸ਼ਾ ਵੀ ਕਾਫ਼ੀ ਜ਼ਿਆਦਾ ਵਧ ਚੁੱਕਿਆ ਹੈ ਜਿਸ ਕਾਰਨ ਨਸ਼ੇ ਦੀ ਪੂਰਤੀ ਦੇ ਲਈ ਕੁਝ ਲੋਕਾਂ ਦੇ ਵਲੋਂ ਅਜਿਹੇ ਘਟੀਆ ਕੰਮ ਕੀਤੇ ਜਾਂਦੇ ਹਨ ਸੋ ਇੱਥੇ ਪੁਲਸ ਪ੍ਰਸ਼ਾਸਨ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਦੀ ਜ਼ਰੂਰਤ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.