ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ ,ਚਰਨਜੀਤ ਚੰਨੀ ਲਈ ਆਈ ਵੱਡੀ ਮਾੜੀ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਜਦੋਂ ਪੰਜਾਬ ਦੇ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਚੁਣ ਲਿਆ ਗਿਆ ਸੀ ਤਾਂ ਉਸ ਤੋਂ ਬਾਅਦ ਮੰਤਰੀ ਮੰਡਲ ਦੇ ਵਿੱਚ ਵੀ ਫੇਰਬਦਲ ਕੀਤਾ ਗਿਆ ਸੀ ਭਾਵ ਬਹੁਤ ਸਾਰੇ ਨਵੇਂ ਮੰਤਰੀਆਂ ਨੂੰ ਕੈਬਨਿਟ ਮੰਤਰੀਆਂ ਦੇ ਵਿੱਚ ਸ਼ਾਮਲ ਕੀਤਾ ਗਿਆ ਸੀ ਇੱਥੇ ਟਰਾਂਸਪੋਰਟ ਮੰਤਰੀ ਦਾ ਵੀ ਤਬਾਦਲਾ ਕੀਤਾ ਗਿਆ ਸੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਟਰਾਂਸਪੋਰਟ ਦਾ ਮੰਤਰੀ ਚੁਣਿਆ ਗਿਆ ਸੀ ਉਸ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਈ ਨਵੇਂ ਫ਼ੈਸਲੇ ਲਏ ਜਿਸ ਤੋਂ ਬਾਅਦ ਉਨ੍ਹਾਂ ਨੇ ਟਰਾਂਸਪੋਰਟ ਮਹਿਕਮੇ ਦੇ ਵਿੱਚ ਸੁਧਾਰ ਲਿਆਉਣ ਦੀ ਗੱਲ ਕਹੀ ਉਨ੍ਹਾਂ ਨੇ ਵੱਡੇ ਦਾਅਵੇ ਕੀਤੇ ਕਿ ਜਦੋਂ ਤੋਂ ਉਨ੍ਹਾਂ ਨੇ ਇਹ ਸੁਧਾਰ ਕੀਤੇ ਹਨ ਤਾਂ ਟਰਾਂਸਪੋਰਟ ਮਹਿਕਮੇ ਦੇ ਵਿੱਚ ਫ਼ਾਇਦਾ ਹੋਣ ਲੱਗਿਆ ਹੈ। ਦਸ ਦਈਏ ਕਿ ਇੱਥੇ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਈ ਅਜਿਹੀਆਂ ਬੱਸਾਂ ਨੂੰ ਕਬਜ਼ੇ ਵਿੱਚ ਲਿਆ ਸੀ ਜਿਨ੍ਹਾਂ ਦੇ ਕੋਲ ਪਰਮਿਟ ਨਹੀਂ ਸੀ ਜਾਂ ਫਿਰ ਬਿਨਾਂ ਟੈਕਸ ਦੀ ਅਦਾਇਗੀ ਕੀਤੇ ਇਹ ਬੱਸਾਂ ਵੱਡੇ ਰੂਟਾਂ ਉਤੇ ਕੰਮ ਕਰ ਰਹੀਆਂ ਸੀ ਜਿਸ ਤੋਂ ਬਾਅਦ ਬੱਸਾਂ ਦੇ ਮਾਲਕਾਂ ਨੇ ਇਹ ਮਾਮਲਾ ਅਦਾਲਤ ਦੇ ਵਿਚ ਲਿਆਂਦਾ ਜਦੋਂ ਅਦਾਲਤ ਨੇ ਇਸ ਮਾਮਲੇ ਦੀ ਛਾਣਬੀਣ ਕੀਤੀ ਅਤੇ ਹੁਣ ਫ਼ੈਸਲਾ ਸੁਣਾਇਆ ਹੈ ਤਾਂ ਅਦਾਲਤ ਦੇ ਵੱਲੋਂ ਇਹ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਜਿਹੜੀਆਂ ਵੀ ਬੱਸਾਂ ਕਬਜ਼ੇ ਵਿੱਚ ਲਈਆਂ ਗਈਆਂ ਹਨ।ਉਨ੍ਹਾਂ ਨੂੰ ਵਾਪਸ ਕੀਤਾ ਜਾਵੇ ਭਾਵ ਇਹ ਬੱਸਾਂ ਮੁੜ ਤੋਂ ਕੰਮ ਕਰਨਗੀਆਂ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੀ ਇੱਕ ਵੱਡੀ ਹਾਰ ਮੰਨੀ ਜਾ ਰਹੀ ਹੈ ਦੱਸ ਦੇਈਏ ਕਿ ਇਥੇ ਬਾਦਲ ਪਰਿਵਾਰ ਦੀਆਂ ਵੀ ਕਈ ਬੱਸਾਂ ਜ਼ਬਤ ਕੀਤੀਆਂ ਗਈਆਂ ਸੀ ਪਰ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਈ ਹੋ ਰਿਹਾ ਹੈ ਕਾਂਗਰਸ ਸਰਕਾਰ ਕਦੇ ਵੀ ਬਾਦਲਾਂ ਦਾ ਬੁਰਾ ਨਹੀਂ ਚਾਹੇਗੀ।ਇਸ ਨਾਲ ਕਾਂਗਰਸ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈਂਦਾ ਕਿ

ਬਾਦਲਾਂ ਦੀਆਂ ਬੱਸਾਂ ਚੱਲ ਰਹੀਆਂ ਹਨ ਜਾਂ ਨਹੀਂ ਚੱਲ ਰਹੀਆਂ ਬਹੁਤ ਸਾਰੇ ਲੋਕ ਬਾਦਲਾਂ ਨੂੰ ਅਤੇ ਕਾਂਗਰਸ ਪਾਰਟੀ ਨੂੰ ਇੱਕੋ ਹੀ ਥੈਲੀ ਦੇ ਚੱਟੇ ਵੱਟੇ ਦੱਸ ਰਹੇ ਹਾਨਾ ਕਿਉਂਕਿ ਕਾਫ਼ੀ ਲੰਬੇ ਸਮੇਂ ਤੋਂ ਅਸੀਂ ਦੇਖਦੇ ਆ ਰਹੇ ਹਾਂ ਕਿ ਬਾਦਲ ਪਰਿਵਾਰ ਦੇ ਉੱਤੇ ਜੋ ਇਲਜ਼ਾਮ ਲੱਗਦੇ ਆਏ ਹਨ ਉਨ੍ਹਾਂ ਨੂੰ ਲੁਕੋਣ ਦੀ ਕੋਸ਼ਿਸ਼ ਪੰਜਾਬ ਕਾਂਗਰਸ ਪਾਰਟੀ ਦੇ ਵੱਲੋਂ ਕੀਤੀ ਜਾਂਦੀ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਨ੍ਹਾਂ ਪਾਰਟੀਆਂ ਨੂੰ ਲਾਹਨਤਾਂ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.