ਇਕ ਹੋਰ ਧੀ ਚਡ਼੍ਹੀ ਦਾਜ ਦੀ ਬਲੀ,ਦੇਖੋ ਸਹੁਰੇ ਪਰਿਵਾਰ ਨੇ ਕਿੰਨਾ ਗ਼ਲਤ ਕੀਤਾ ਇਸ ਧੀ ਨਾਲ

Uncategorized

ਅੱਜਕੱਲ੍ਹ ਬਹੁਤ ਸਾਰੀਆਂ ਲੜਕੀਆਂ ਦਾਜ ਦੀ ਬ-ਲੀ ਚੜ੍ਹਦੀਆਂ ਹਨ। ਅਕਸਰ ਹੀ ਵਿਆਹ ਤੋਂ ਬਾਅਦ ਵੀ ਕੁਝ ਲੜਕੀਆਂ ਦੇ ਸਹੁਰੇ ਪਰਿਵਾਰ ਵੱਲੋਂ ਦਾਜ ਦੀ ਮੰਗ ਕੀਤੀ ਜਾਂਦੀ ਹੈ, ਜਿਸ ਤੋਂ ਪ੍ਰੇਸ਼ਾਨ ਹੋ ਕੇ ਲਡ਼ਕੀਆਂ ਵੱਲੋਂ ਕਈ ਵਾਰ ਆ-ਤ-ਮ-ਹੱ-ਤਿ-ਆ ਕਰ ਲਈ ਜਾਂਦੀ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਗੁਰਦਾਸਪੁਰ ਦੇ ਔਲਖ ਖੁਰਦ ਪਿੰਡ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਕਿ ਇਕ ਮਹਿਲਾ ਨੇ ਕਣਕ ਵਾਲੀਆਂ ਜ਼ਹਿਰੀਲੀਆਂ ਗੋਲੀਆਂ ਖਾਣ ਤੋਂ ਬਾਅਦ ਆਪਣੀ ਜ਼ਿੰਦਗੀ ਖਤਮ ਕਰ ਲਈ।ਲੜਕੀ ਦੇ ਸਹੁਰੇ ਪਰਿਵਾਰ ਉੱਤੇ ਉਸ ਦੇ ਪੇਕੇ ਪਰਿਵਾਰ ਵਾਲਿਆਂ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਇਨ੍ਹਾਂ ਵੱਲੋਂ ਉਨ੍ਹਾਂ ਦੀ ਲੜਕੀ ਨੂੰ ਲਗਾਤਾਰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਇਸ ਤੋਂ ਇਲਾਵਾ ਬਹੁਤ ਜ਼ਿਆਦਾ ਪੈਸੇ ਦੀ ਮੰਗ ਵੀ ਕੀਤੀ ਜਾ ਰਹੀ ਸੀ ਕਿਉਂਕਿ ਲੜਕੀ ਦੇ ਪਤੀ ਨੇ ਵਿਦੇਸ਼ ਵਿੱਚ ਜਾਣਾ ਸੀ,ਪਰ ਉਨ੍ਹਾਂ ਦੇ ਘਰ ਪੈਸੇ ਦੀ ਕਮੀ ਸੀ।ਪੇਕੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਲੜਕੀ ਨੂੰ ਬਹੁਤ ਸਮੇਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪਰ ਉਸ ਨੇ ਕਦੇ ਵੀ ਇਹ ਗੱਲ ਉਨ੍ਹਾਂ ਨਾਲ ਸਾਂਝੀ ਨਹੀਂ ਕੀਤੀ ਸੀ, ਪਰ ਹੁਣ ਉਨ੍ਹਾਂ ਨੂੰ ਇਨ੍ਹਾਂ ਗੱਲਾਂ ਦਾ ਪਤਾ ਲੱਗ ਰਿਹਾ ਹੈ।ਪਿਛਲੇ ਦਿਨੀਂ ਭੀ ਉਸ ਲੜਕੀ ਨਾਲ ਕਾਫੀ ਬੁਰਾ ਵਰਤਾਅ ਕੀਤਾ ਗਿਆ,ਜਿਸ ਤੋਂ ਬਾਅਦ ਕੇ ਉਸ ਨੇ ਆਪਣੇ ਦੋ ਛੋਟੇ ਛੋਟੇ ਬੱਚਿਆਂ ਬਾਰੇ ਵੀ ਨਹੀਂ ਸੋਚਿਆ ਅਤੇ ਆ-ਤ-ਮ-ਹੱ-ਤਿ-ਆ ਕਰ ਲਈ।

ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਲੜਕੀ ਨੇ ਜ਼ਹਿਰੀਲੀ ਦਵਾਈ ਖਾ ਲਈ,ਉਸ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਇੱਧਰ ਉੱਧਰ ਲੈ ਕੇ ਫਿਰਦੇ ਰਹੇ।ਪਰ ਉਨ੍ਹਾਂ ਨੂੰ ਇਸ ਗੱਲ ਬਾਰੇ ਭਿਣਕ ਨਹੀਂ ਦਿੱਤੀ ਕਿ ਉਨ੍ਹਾਂ ਦੀ ਲੜਕੀ ਨੇ ਜ਼ਹਿਰੀਲੀ ਦਵਾਈ ਖਾ ਲਈ ਹੈ।ਜਦੋਂ ਉਸ ਦੀ ਮੌਤ ਹੋ ਗਈ ਤਾਂ ਉਸ ਤੋਂ ਬਾਅਦ ਉਨ੍ਹਾਂ ਨੂੰ ਫੋਨ ਕੀਤਾ ਗਿਆ ਕਿ ਉਨ੍ਹਾਂ ਦੀ ਲੜਕੀ ਨੇ ਆ-ਤ-ਮ- ਹੱ-ਤਿ-ਆ ਕਰ ਲਈ।ਹੁਣ ਪੇਕੇ ਪਰਿਵਾਰ ਦੇ ਬਿਆਨਾਂ ਦੇ ਮੁਤਾਬਕ ਪੁਲੀਸ ਮੁਲਾਜ਼ਮਾਂ ਨੇ ਲੜਕੀ ਦੇ ਸਹੁਰੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ ਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ।

Leave a Reply

Your email address will not be published. Required fields are marked *