ਅੱਜਕੱਲ੍ਹ ਬਹੁਤ ਸਾਰੀਆਂ ਲੜਕੀਆਂ ਨਾਲ ਜਬਰ-ਜਨਾਹ ਦੇ ਮਾਮਲੇ ਸਾਹਮਣੇ ਆ ਰਹੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਲੜਕੀ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨਾਲ ਦੋ ਲੜਕਿਆਂ ਵੱਲੋਂ ਜਬਰ ਜਨਾਹ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਲੜਕੀ ਦੀ ਉਮਰ ਤੇਰਾਂ ਸਾਲ ਹੈ।ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਿਤਾ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਲੜਕੀ ਨੂੰ ਦੋ ਮੁੰਡੇ ਜ਼-ਬ-ਰ-ਦ-ਸ-ਤੀ ਚੁੱਕ ਕੇ ਲੈ ਗਏ ਸੀ।ਜਿਸ ਤੋਂ ਬਾਅਦ ਕੇ ਉਨ੍ਹਾਂ ਲੜਕਿਆਂ ਨੇ ਉਨ੍ਹਾਂ ਦੀ ਲੜਕੀ ਨੂੰ ਨਸ਼ੀਲੀ ਦਵਾਈ ਖਵਾਈ ਅਤੇ ਉਸ ਨਾਲ ਜਬਰ-ਜਨਾਹ ਕੀਤਾ।
ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਨੇ ਪੁਲੀਸ ਮੁਲਾਜ਼ਮਾਂ ਨੂੰ ਦਿੱਤੀ ਸੀ ਜਿਸ ਤੋਂ ਬਾਅਦ ਕਿ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਦੋਸ਼ੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ। ਪਰ ਪੁਲੀਸ ਵਾਲੇ ਨਾਕਾਮ ਰਹੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਲੜਕੀ ਨਸ਼ੀਲੀ ਹਾਲਤ ਵਿਚ ਮਿਲੀ ਸੀ ਅਤੇ ਉਸ ਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਸੀ, ਜਿਸ ਤੋਂ ਬਾਅਦ ਕੇ ਉਸ ਨੂੰ ਹਸਪਤਾਲ ਵਿਚ ਵੀ ਲਿਜਾਇਆ ਗਿਆ ਅਤੇ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ ਜਿਸ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
.ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨਾਲ ਜਬਰ-ਜਨਾਹ ਹੋਇਆ ਹੈ ਅਤੇ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਪਰ ਦੂਜੇ ਪਾਸੇ ਪੁਲਸ ਮੁਲਾਜ਼ਮਾਂ ਦੇ ਬਿਆਨ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਨਾਲ ਮੇਲ ਨਹੀਂ ਖਾਂਦੀ ਪੁਲੀਸ ਮੁਲਾਜ਼ਮ ਦਾ ਕਹਿਣਾ ਹੈ ਕਿ ਇਹ ਲੜਕੀ ਇਕ ਦਿਨ ਪਹਿਲਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਿਨਾਂ ਦੱਸੇ ਘਰੋਂ ਚਲੀ ਗਈ ਸੀ, ਜਿਸ ਤੋਂ ਬਾਅਦ ਕਿ ਇਹ ਪਤਾ ਚੱਲਿਆ ਕਿ ਇਹ ਲੜਕੀ ਆਪਣੇ ਹੀ ਮੁਹੱਲੇ ਦੇ ਕਿਸੇ ਲੜਕੇ ਨਾਲ ਘਰੋਂ ਭੱਜ ਗਈ ਸੀ।ਜਿਸ ਤੋਂ ਬਾਅਦ ਕੇ ਲੜਕੀ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੱਭਿਆ ਗਿਆ ਅਤੇ ਉਸ ਦਾ ਮੈਡੀਕਲ ਕਰਵਾਇਆ ਗਿਆ।
ਪੁਲਸ ਮੁਲਾਜ਼ਮਾਂ ਨੇ ਕਿਹਾ ਕਿ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਇਸ ਮਾਮਲੇ ਦਾ ਖੁਲਾਸਾ ਹੋ ਜਾਵੇਗਾ ਕਿ ਅਸਲ ਸੱਚਾਈ ਕੀ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਨ੍ਹਾਂ ਲੜਕਿਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਹੜੇ ਕਿ ਇਸ ਲੜਕੀ ਨੂੰ ਆਪਣੇ ਨਾਲ ਲੈ ਕੇ ਗਏ ਸੀ।