ਅਕਸਰ ਹੀ ਸੋਸ਼ਲ ਮੀਡੀਆ ਉੱਤੇ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਵਿੱਚ ਕੀ ਪੁਲੀਸ ਮੁਲਾਜ਼ਮਾਂ ਦੀ ਵਰਦੀ ਉੱਤੇ ਸਵਾਲ ਉੱਠਦੇ ਹਨ।ਇਸੇ ਤਰ੍ਹਾਂ ਦੀ ਇੱਕ ਹੋਰ ਵੀਡਿਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ,ਜਿਸ ਵਿਚ ਕੇ ਇਕ ਮਹਿਲਾ ਪੁਲਸ ਕਰਮੀ ਉਤੇ ਇਕ ਸਿੰਘ ਦੁਆਰਾ ਕੁਝ ਆਰੋਪ ਲਗਾਏ ਜਾ ਰਹੇ ਹਨ।ਇਸ ਸਿੰਘ ਦਾ ਕਹਿਣਾ ਹੈ ਕਿ ਇਸ ਮਹਿਲਾ ਪੁਲੀਸ ਕਰਮੀ ਵੱਲੋਂ ਉਨ੍ਹਾਂ ਦੇ ਘਰ ਉੱਤੇ ਨਿਗ੍ਹਾ ਰਖਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਦੀਆਂ ਤਸਵੀਰਾਂ ਖਿੱਚੀਆਂ ਗਈਆਂ ਹਨ। ਜਿਹੜੇ ਵਿਅਕਤੀ ਉਨ੍ਹਾਂ ਦੇ ਘਰ ਦੀਆਂ ਤਸਵੀਰਾਂ ਖਿੱਚ ਕੇ ਲੈ ਕੇ ਗਏ ਹਨ ਉਹ ਵਿਅਕਤੀ ਇਸ ਮਹਿਲਾ ਪੁਲੀਸ ਕਰਮੀ ਨਾਲ ਗੱਲਬਾਤ ਕਰਦੇ ਦਿਖਾਈ ਦਿੱਤੇ ਸੀ।
ਇਸੇ ਗੱਲ ਨੂੰ ਲੈ ਕੇ ਇਕ ਸਿੰਘ ਦੁਆਰਾ ਉਸ ਮਹਿਲਾ ਪੁਲਸ ਕਰਮੀ ਤੋਂ ਸਵਾਲ ਕੀਤੇ ਜਾ ਰਹੇ ਸੀ ਕਿ ਉਹ ਉਨ੍ਹਾਂ ਵਿਅਕਤੀਆਂ ਨਾਲ ਗੱਲਬਾਤ ਕਿਉਂ ਕਰ ਰਹੀ ਸੀ।ਇਸ ਤੋਂ ਇਲਾਵਾ ਇਸ ਸਿੰਘ ਨੇ ਦੱਸਿਆ ਕਿ ਜਿਸ ਮੋਟਰਸਾਈਕਲ ਉੱਤੇ ਉਹ ਵਿਅਕਤੀ ਸਵਾਰ ਸੀ ਉਸ ਮੋਟਰਸਾਈਕਲ ਉਤੇ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ ਅਤੇ ਇਕ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ੳੁੱਤੇ ਜੇਕਰ ਵਿਅਕਤੀ ਕੋਈ ਸਵਾਰ ਹੁੰਦਾ ਹੈ ਤਾਂ ਉਸ ਦੇ ਖਿਲਾਫ਼ ਪੁਲੀਸ ਮੁਲਾਜ਼ਮਾਂ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ,ਨਾ ਕਿ ਉਨ੍ਹਾਂ ਨਾਲ ਖੜ੍ਹ ਕੇ ਗੱਲਬਾਤ ਕੀਤੀ ਜਾਂਦੀ ਹੈ।
ਸੋ ਇਸ ਸਿੰਘ ਵੱਲੋਂ ਲਗਾਤਾਰ ਇਸ ਮਹਿਲਾ ਪੁਲੀਸ ਕਰਮੀ ਉੱਤੇ ਇਲਜ਼ਾਮ ਲਗਾਏ ਗਏ ਕਿ ਇਹ ਹੋਰਨਾਂ ਵਿਅਕਤੀਆਂ ਨਾਲ ਮਿਲ ਕੇ ਇਨ੍ਹਾਂ ਦੇ ਖ਼ਿਲਾਫ਼ ਸਾਜ਼ਿਸ਼ ਕਰ ਰਹੀ ਹੈ।ਪਰ ਉੱਥੇ ਹੀ ਮਹਿਲਾ ਪੁਲਸ ਕਰਮੀ ਦਾ ਕਹਿਣਾ ਹੈ ਕਿ ਉਸ ਵੱਲੋਂ ਕਿਸੇ ਵੀ ਵਿਅਕਤੀ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ।ਇਸ ਤੋਂ ਇਲਾਵਾ ਉਹ ਰੋਜ਼ਾਨਾ ਹੀ ਇਸੇ ਰਸਤੇ ਤੋਂ ਦੀ ਲੰਘਦੀ ਹੈ। ਨਾਲ ਹੀ ਇਸ ਮਹਿਲਾ ਪੁਲੀਸ ਕਰਮੀ ਨੇ ਕਿਹਾ
ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਹੈ ਤਾਂ ਉਹ ਬੈਠ ਕੇ ਉਸ ਉੱਤੇ ਗੱਲਬਾਤ ਕਰ ਸਕਦੇ ਹਨ।