ਅਕਸਰ ਹੀ ਪੰਜਾਬ ਸਰਕਾਰ ਵੱਲੋਂ ਇਹ ਬਿਆਨ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰ ਦਿੱਤਾ ਗਿਆ ਹੈ।ਪਰ ਜੇਕਰ ਅਸਲ ਵਿੱਚ ਦੇਖਿਆ ਜਾਵੇ ਤਾਂ ਰੋਜ਼ਾਨਾ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕਿ ਨਸ਼ੇ ਨਾਲ ਗ੍ਰਸਤ ਨੌਜਵਾਨਾਂ ਵੱਲੋਂ ਅਕਸਰ ਹੀ ਚੋਰੀਆਂ ਕੀਤੀਆਂ ਜਾਂਦੀਆਂ ਹਨ ਅਤੇ ਲੋਕਾਂ ਦਾ ਨੁਕਸਾਨ ਕੀਤਾ ਜਾਂਦਾ ਹੈ। ਪਿਛਲੇ ਦਿਨੀਂ ਵੀ ਇੱਕ ਖ਼ਬਰ ਸਾਹਮਣੇ ਆਈ ਸੀ ਜਿੱਥੇ ਕੇ ਕੁਝ ਨਸ਼ੇਡ਼ੀਆਂ ਵਲੋਂ ਇੱਕ ਗ਼ਰੀਬ ਬਜ਼ੁਰਗਾਂ ਦੀ ਬੱਕਰੀ ਚੋਰੀ ਕਰ ਲਈ ਗਈ ਸੀ ਅਤੇ ਹੁਣ ਕੁਝ ਨਸ਼ੇੜੀ ਨੌਜਵਾਨਾਂ ਵੱਲੋਂ ਇਕ ਹੋਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਜਿਥੇ ਕਿ ਇੱਕ ਕਿਸਾਨ ਵੱਲੋਂ ਦਿਖਾਇਆ ਜਾ ਰਿਹਾ ਹੈਕਿ ਕੁਝ ਨਸ਼ੇ ਵਿੱਚ ਡੁੱਬੇ ਨੌਜਵਾਨਾਂ ਵੱਲੋਂ ਉਸ ਦਾ ਜਰਨੇਟਰ ਚੋਰੀ ਕਰ ਲਿਆ ਗਿਆ ਹੈ।ਜਿਸ ਦੌਰਾਨ ਕੇ ਉਸ ਦਾ ਲਗਪਗ ਤਰੇਂਹਠ ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ।ਇਸ ਕਿਸਾਨ ਨੇ ਦੱਸਿਆ ਕਿ ਉਸ ਨੇ ਇਹ ਜਰਨੇਟਰ ਬੜੀ ਮੁਸ਼ਕਿਲ ਨਾਲ ਖ਼ਰੀਦਿਆ ਸੀ ਅਤੇ ਹੁਣ ਉਸ ਦਾ ਇਹ ਜਰਨੇਟਰ ਕੁਝ ਨਸ਼ੇੜੀਆਂ ਵਲੋਂ ਚੋਰੀ ਕਰ ਲਿਆ ਗਿਆ ਹੈ। ਭਾਵੇਂ ਕਿ ਸਰਕਾਰ ਵੱਲੋਂ ਕਿਹਾ ਜਾਂਦਾ ਹੈ
ਕਿ ਪੰਜਾਬ ਵਿੱਚ ਨਸ਼ਾ ਖ਼ਤਮ ਹੋ ਚੁੱਕਿਆ ਹੈ।ਪਰ ਪੰਜਾਬ ਦੀ ਅਸਲ ਤਸਵੀਰ ਕੁਝ ਹੋਰ ਹੀ ਹੈ ਪੰਜਾਬ ਸਰਕਾਰ ਵੱਲੋਂ ਅਕਸਰ ਹੀ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੀਆਂ ਹਨ ਜਿੱਥੇ ਕਿ ਲੋਕਾਂ ਵੱਲੋਂ ਖ਼ੁਦ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਬਹੁਤ ਸਾਰੇ ਨਸ਼ਾ ਤਸਕਰ ਹਨ,
ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕਰਵਾਈ ਜਾਂਦੀ।