ਕੈਨੇਡਾ ਦੇ ਕਲੋਨਾ ਸ਼ਹਿਰ ਚ ਬਤੌਰ ਸੁਰੱਖਿਆ ਗਾਰਡ ਤਾਇਨਾਤ ਜ਼ਿਲ੍ਹੇ ਦੇ ਪਿੰਡ ਸੈਦੋਵਾਲ ਦੀ ਰਹਿਣ ਵਾਲੀ ਚੌਵੀ ਸਾਲਾ ਹਰਮਨਦੀਪ ਕੌਰ ਨਾਂ ਦੀ ਮੁਟਿਆਰ ਉਤੇ ਇਕ ਅੰਗਰੇਜ਼ ਨੇ ਰਾਡ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਉਸ ਨੂੰ ਜ਼ਖ਼ਮੀ ਹਾਲਤ ਚ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਇਹ ਲੜਕੀ ਤਿੰਨ ਸਾਲ ਪਹਿਲਾਂ ਸਟੱਡੀ ਵੀਜ਼ੇ ਤੇ ਕੈਨੇਡਾ ਗਈ ਸੀ ਜਿਸ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ ਜਾਣਕਾਰੀ ਸੂਤਰਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸੈਦੋਵਾਲ ਦੀ ਰਹਿਣ ਵਾਲੀ ਹਰਮਨਦੀਪ ਕੌਰ ਤਿੰਨ ਸਾਲ ਪਹਿਲਾਂ ਪੜ੍ਹਾਈ
ਲਈ ਗਈ ਸੀ ਅਤੇ ਪੜ੍ਹਾਈ ਤੋਂ ਬਾਅਦ ਉਸ ਨੂੰ ਇਕ ਕੰਪਨੀ ਚ ਸਕਿਓਰਿਟੀ ਗਾਰਡ ਦੀ ਨੌਕਰੀ ਮਿਲ ਗਈ ਸੀ ਹਰਮਨਦੀਪ ਕੌਰ ਸਨਿੱਚਰਵਾਰ ਨੂੰ ਆਪਣੀ ਡਿਊਟੀ ਤੇ ਸੀ ਇਸੇ ਦੌਰਾਨ ਇਕ ਬਦਮਾਸ਼ ਅੰਗਰੇਜ਼ ਆਇਆ ਜਿਸ ਨੇ ਉਸ ਦੇ ਸਿਰ ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਅਚਾਨਕ ਹੋਏ ਹਮਲੇ ਚ ਹਰਮਨਦੀਪ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਤੇ ਉਸ ਤੋਂ ਬਾਅਦ ਉਸਦੀ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਹਰਮਨਦੀਪ ਕੌਰ ਨੇ ਦੋ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਦੀ ਪੀਆਰ ਲਈ ਸੀ ਹੁਣ ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜਾਣਕਾਰੀ ਹੋਈ ਹੈ ਤਾਂ ਪਤਾ ਲੱਗਦਿਆਂ ਹੀ ਮ੍ਰਿਤਕ ਦੇ ਮਾਤਾ ਪਿਤਾ ਕੈਨੇਡਾ ਲਈ ਰਵਾਨਾ ਹੋ ਗਏ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।