ਨੂਰਪੁਰ ਬੇਦੀ ਦੇ ਪਿੰਡ ਗਨੂਰਾ ਦੇ ਰਹਿਣ ਵਾਲੇ ਗੁਰਨਿੰਦਰ ਸਿੰਘ ਜੋ ਕਿ ਪਿਛਲੇ ਚੌਦਾਂ ਸਾਲਾਂ ਤੋਂ ਦੇਸ਼ ਦੀ ਸੇਵਾ ਕਰ ਰਹੇ ਸੀ ਅਤੇ ਦੇਸ਼ ਦੀਆਂ ਸਰਹੱਦਾਂ ਉੱਤੇ ਡਟੇ ਹੋਏ ਸੀ ਤਾਂ ਜੋ ਦੇਸ਼ ਦੇ ਲੋਕਾਂ ਦੀ ਸੁਰੱਖਿਆ ਕੀਤੀ ਜਾ ਸਕੇ।ਪਰ ਹੁਣ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਗੁਰਮਿੰਦਰ ਸਿੰਘ ਸ਼ਹੀਦ ਹੋ ਗਏ ਹਨ ਜਾਣਕਾਰੀ ਮੁਤਾਬਕ ਗੁਰਨਿੰਦਰ ਸਿੰਘ ਦੀ ਤਬੀਅਤ ਡਿਊਟੀ ਦੇ ਦੌਰਾਨ ਹੀ ਖਰਾਬ ਹੋ ਗਈ ਸੀ, ਜਿਸ ਤੋਂ ਬਾਅਦ ਕੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ ਤਿੰਨ ਦਿਨ ਪਹਿਲਾਂ ਉਨ੍ਹਾਂ ਦੇ ਪਰਿਵਾਰ ਕੋਲ ਇਹ ਖ਼ਬਰ ਪਹੁੰਚੀ ਕਿ ਗੁਰਮਿੰਦਰ ਸਿੰਘ ਸ਼ਹੀਦ ਹੋ ਗਏ ਹਨ।
ਪਰ ਅੱਜ ਤਕ ਵੀ ਗੁਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਰਿਵਾਰ ਕੋਲ ਨਹੀਂ ਪਹੁੰਚੀ,ਕਿਉਂਕਿ ਕਿਹਾ ਜਾ ਰਿਹਾ ਹੈ ਕਿ ਮੌਸਮ ਖ਼ਰਾਬ ਹੋਣ ਕਾਰਨ ਅਜੇ ਤੱਕ ਕੋਈ ਵੀ ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ਤੋਂ ਪੰਜਾਬ ਨਹੀਂ ਆ ਸਕਦਾ। ਗੁਰਮਿੰਦਰ ਸਿੰਘ ਦੇ ਪਿਤਾ ਸਰਦਾਰ ਹਰਬੰਸ ਸਿੰਘ ਨੇ ਗੱਲਬਾਤ ਕਰਨ ਦੇ ਦੌਰਾਨ ਦੱਸਿਆ ਕੀ ਗੁਰਮਿੰਦਰ ਸਿੰਘ ਦੀ ਕੁਝ ਦਿਨ ਪਹਿਲਾਂ ਹੀ ਆਪਣੇ ਬੱਚਿਆਂ ਨਾਲ ਗੱਲਬਾਤ ਹੋਈ ਸੀ, ਜਦੋਂ ਉਹ ਕਹਿ ਰਿਹਾ ਸੀ ਕਿ ਉਹ ਬਿਲਕੁਲ ਠੀਕ ਹੈ ਅਤੇ ਸਾਰੇ ਆਪਣਾ ਧਿਆਨ ਰੱਖਿਓ।
ਇਸ ਤੋਂ ਬਾਅਦ ਉਨ੍ਹਾਂ ਨੂੰ ਬਾਰਾਂ ਜੂਨ ਨੂੰ ਇਹ ਖ਼ਬਰ ਮਿਲਦੀ ਹੈ।ਗੁਰਮਿੰਦਰ ਸਿੰਘ ਨੂੰ ਸਾਹ ਲੈਣ ਵਿੱਚ ਸਮੱਸਿਆ ਹੋ ਰਹੀ ਹੈ ਅਤੇ ਉਸ ਤੋਂ ਦਸ ਮਿੰਟ ਬਾਅਦ ਹੀ ਉਨ੍ਹਾਂ ਨੂੰ ਇਹ ਖ਼ਬਰ ਦਿੱਤੀ ਜਾਂਦੀ ਹੈ ਕਿ ਗੁਰਮਿੰਦਰ ਸਿੰਘ ਸ਼ਹੀਦ ਹੋ ਗਏ ਹਨ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਤੱਕ ਉਨ੍ਹਾਂ ਕੋਲ ਕੋਈ ਵੀ ਸਿਆਸੀ ਲੀਡਰ ਨਹੀਂ ਪਹੁੰਚਿਆ,ਜੋ ਕਿ ਉਨ੍ਹਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਬੈਠੇ।ਇਸ ਤੋਂ ਇਲਾਵਾ ਪੰਜਾਬੀ ਲੋਕ ਚੈਨਲ ਤੇ ਮਸ਼ਹੂਰ ਪੱਤਰਕਾਰ ਜਗਦੀਪ ਸਿੰਘ ਥਲੀ ਵਲੋਂ ਵੀ ਵੱਡੇ ਲੀਡਰਾਂ ਨੂੰ
ਇਹ ਅਪੀਲ ਕੀਤੀ ਗਈ ਕਿ ਜੇਕਰ ਉਹ ਇੱਥੇ ਪਹੁੰਚਦੇ ਹਨ ਤਾਂ ਇੱਥੇ ਆ ਕੇ ਉਹ ਰਾਜਨੀਤੀ ਨਾ ਕਰਨ।