ਇਸ ਦਰਿੰਦੇ ਨੌਜਵਾਨ ਨੇ ਮੁਸਲਿਮ ਬਜ਼ੁਰਗ ਨੂੰ ਬੰਦੀ ਬਣਾ ਕੇ ਘੱਟ ਦਿੱਤੀ ਉਸ ਦੀ ਦਾੜ੍ਹੀ ਅਤੇ ਜੈ ਸ੍ਰੀ ਰਾਮ ਲਵਾਏ ਨਾਅਰੇ

Uncategorized

ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ,ਜਿਸ ਵਿਚ ਕੇ ਕੁਝ ਨੌਜਵਾਨ ਇਕ ਬਜ਼ੁਰਗ ਵਿਅਕਤੀ ਦੀ ਕੁੱ-ਟ-ਮਾ-ਰ ਕਰਦੇ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਹ ਬਜ਼ੁਰਗ ਇੱਕ ਮੁਸਲਿਮ ਭਾਈਚਾਰੇ ਨਾਲ ਸਬੰਧ ਰੱਖਦਾ ਹੈ ਜਿਸ ਨਾਲ ਕੇ ਬੇਰਹਿਮੀ ਨਾਲ ਕੁੱ-ਟ-ਮਾ-ਰ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਗਾਜ਼ੀਆਬਾਦ ਦਾ ਹੈ, ਜਿਥੇ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਇਸ ਬਜ਼ੁਰਗ ਵਿਅਕਤੀ ਨੂੰ ਪਾਕਿਸਤਾਨ ਦਾ ਜਾਸੂਸ ਦੱਸਿਆ ਜਾ ਰਿਹਾ ਹੈ ਅਤੇ ਉਸ ਤੋਂ ਜ਼ਬਰਦਸਤੀ ਜੈ ਸ੍ਰੀਰਾਮ ਦੇ ਨਾਅਰੇ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਦੋਂ ਇਹ ਵਿਅਕਤੀ ਮਨ੍ਹਾ ਕਰਦਾ ਹੈ ਤਾਂ ਉਸ ਦੇ ਮੂੰਹ ਤੇ ਥੱਪੜ ਵੀ ਮਾਰੇ ਜਾਂਦੇ ਹਨ ਅਤੇ ਨਾਲ ਹੀ ਜ਼ਬਰਦਸਤੀ ਉਸ ਦੀ ਦਾੜ੍ਹੀ ਕੱ-ਟ ਦਿੱਤੀ ਜਾਂਦੀ ਹੈ। ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਕਾਫੀ ਵਾਇਰਲ ਹੋਇਆ ਲੋਕਾਂ ਵੱਲੋਂ ਵੱਖਰੇ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ ਅਤੇ ਜਿਹੜੇ ਨੌਜਵਾਨਾਂ ਨੇ ਅਜਿਹਾ ਘਟੀਆ ਕੰਮ ਕੀਤਾ ਉਨ੍ਹਾਂ ਤੇ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕੁਝ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਵੱਲੋਂ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਇਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਈ ਜਿਸ ਵਿਚ ਕੇ ਉਹ ਬਜ਼ੁਰਗ ਵਿਅਕਤੀ ਦੇ ਸਰੀਰ ਨਾਲ ਕੁੱ-ਟ-ਮਾ-ਰ ਹੋਈ ਸੀ। ਉਸ ਨੇ ਦੱਸਿਆ ਕਿ ਕਿਸ ਤਰੀਕੇ ਨਾਲ ਨੌਜਵਾਨਾਂ ਨੇ ਉਸ ਨਾਲ ਕੁੱ-ਟ-ਮਾ-ਰ ਕੀਤੀ ਅਤੇ ਉਸ ਨੂੰ ਕਮਰੇ ਵਿੱਚ ਬੰਦ ਕਰ ਕੇ ਰੱਖਿਆ ਗਿਆ।ਨਾਲ ਹੀ ਉਸ ਤੋਂ ਜੈ ਸ੍ਰੀਰਾਮ ਦੇ ਨਾਅਰੇ ਜ਼ਬਰਦਸਤੀ ਨਾਲ ਲਗਵਾਏ ਜਾ ਰਹੇ ਸੀ ਇਸ ਵੀਡੀਓ ਵਿਚ ਇਹ ਬਜ਼ੁਰਗ ਵਿਅਕਤੀ ਕਾਫੀ ਰੋਂਦਾ ਹੋਇਆ ਵੀ ਦਿਖਾਈ ਦੇ ਰਿਹਾ ਹੈ।ਜਾਣਕਾਰੀ ਮੁਤਾਬਕ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿੱਚੋਂ ਇੱਕ ਵਿਅਕਤੀ ਨੂੰ ਪੁਲਸ ਮੁਲਾਜ਼ਮਾਂ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਦਾ ਨਾਮ ਪ੍ਰਵੇਸ਼ ਗੁੱਜਰ ਦੱਸਿਆ ਜਾ ਰਿਹਾ ਹੈ।

ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *