ਡੀ ਐਸ ਪੀ ਦੀ ਮੌਤ ਮਗਰੋਂ ਭਰਾ ਨੂੰ ਕਿਉਂ ਹੋਈ ਕੋਠੀ ਪਿਆਰੀ ?

Uncategorized

ਕੁਝ ਦਿਨ ਪਹਿਲਾਂ ਪੰਜਾਬ ਦੇ ਡੀਐਸਪੀ ਹਰਜਿੰਦਰ ਸਿੰਘ ਦੀ ਕਰੋਣਾ ਕਾਰਨ ਮੌਤ ਹੋ ਗਈ ਸੀ। ਜਿਸਤੋਂ ਬਾਅਦ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਛਾ ਗਈ ਸੀ।ਦੱਸ ਦਈਏ ਕਿ ਇਹ ਉਹੀ ਡੀਐਸਪੀ ਹਰਜਿੰਦਰ ਸਿੰਘ ਸੀ ਜਿਨ੍ਹਾਂ ਨੇ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀ ਸੀ,ਜਿਸ ਵਿਚ ਕੇ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮਦਦ ਦੀ ਗੁਹਾਰ ਲਗਾ ਰਹੇ ਸੀ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਜਿਹੜਾ ਪੈਸਾ ਉਨ੍ਹਾਂ ਦੇ ਮਰਨ ਤੋਂ ਬਾਅਦ ਉਨ੍ਹਾਂ ਦੇ ਬੱਚਿਆਂ ਨੂੰ ਦਿੱਤਾ ਜਾਵੇਗਾ ਉਹ ਪੈਸਾ ਅੱਜ ਹੀ ਉਨ੍ਹਾਂ ਨੂੰ ਦੇ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੇ ਬੱਚੇ ਅਨਾਥ ਨਾ ਹੋ ਜਾਣ। ਇਸ ਤੋਂ ਇਲਾਵਾ ਡੀਐਸਪੀ ਹਰਜਿੰਦਰ ਸਿੰਘ ਜੀ ਦੀ ਮਾਤਾ ਨੇ ਵੀ ਕੈਪਟਨ ਅਮਰਿੰਦਰ ਸਿੰਘ ਕੋਲ ਜਾ ਕੇ ਮਦਦ ਦੀ ਗੁਹਾਰ ਲਗਾਈ ਸੀ।

ਪਰ ਕਿਸੇ ਦੁਆਰਾ ਵੀ ਉਨ੍ਹਾਂ ਦੀ ਮਦਦ ਨਹੀਂ ਕੀਤੀ ਗਈ।ਜਿਸ ਕਾਰਨ ਕੇ ਡੀਐਸਪੀ ਹਰਜਿੰਦਰ ਸਿੰਘ ਨੇ ਹਸਪਤਾਲ ਵਿਚ ਇਲਾਜ ਤੋਂ ਵਾਂਝਾ ਹੋਣ ਕਰਕੇ ਆਪਣੀ ਜਾਨ ਗਵਾ ਲਈ। ਦੱਸਦਈਏ ਕਿ ਜਦੋਂ ਡੀਐਸਪੀ ਹਰਜਿੰਦਰ ਸਿੰਘ ਦੀ ਮਾਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਗਈ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਨਾਲ ਡੀਐਸਪੀ ਹਰਜਿੰਦਰ ਸਿੰਘ ਦੇ ਭਰਾ ਬਲਜੀਤ ਸਿੰਘ ਵੀ ਮੌਜੂਦ ਸਨ, ਉਸ ਸਮੇਂ ਬਲਜੀਤ ਸਿੰਘ ਨੇ ਆਪਣੇ ਭਰਾ ਹਰਜਿੰਦਰ ਸਿੰਘ ਲਈ ਕਾਫ਼ੀ ਹੰਝੂ ਵਹਾਏ ਸੀ ਅਤੇ ਨਾਲ ਹੀ ਕਿਹਾ ਸੀ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਮਦਦ ਜ਼ਰੂਰ ਕਰਨਗੇ ਅਤੇ ਉਨ੍ਹਾਂ ਦੇ ਭਰਾ ਦੀ ਜਾਨ ਬਚ ਜਾਵੇਗੀ।

ਇਸ ਤੋਂ ਇਲਾਵਾ ਵੀ ਆਪਣੇ ਭਰਾ ਲਈ ਕਾਫੀ ਹਮਦਰਦੀ ਜਤਾਉਂਦੇ ਹੋਏ ਨਜ਼ਰ ਆਏ ਸੀ।ਪਰ ਹੁਣ ਜਦੋਂ ਡੀਐਸਪੀ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ ਤਾਂ ਉਸ ਤੋਂ ਬਾਅਦ ਉਨ੍ਹਾਂ ਦੇ ਭਾਈ ਬਲਜੀਤ ਸਿੰਘ ਦੀ ਅੱਖ ਉਨ੍ਹਾਂ ਦੀ ਕੋਠੀ ਤੇ ਹੋ ਗਈ ਹੈ।ਇਸ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਬਲਜੀਤ ਸਿੰਘ ਡੀਐਸਪੀ ਹਰਜਿੰਦਰ ਸਿੰਘ ਦੀ ਕੋਠੀ ਨੂੰ ਆਪਣਾ ਬਣਾਉਣਾ ਚਾਹੁੰਦੇ ਸੀ, ਜਿਸ ਲਈ ਉਨ੍ਹਾਂ ਦੇ ਖ਼ਿਲਾਫ਼

ਇੱਕ ਮੁਕੱਦਮਾ ਵੀ ਦਰਜ ਕੀਤਾ ਗਿਆ ਸੀ ਅਤੇ ਹੋਰਨਾਂ ਪੁਲੀਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *