ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ। ਪਰ ਜੇਕਰ ਅਸਲ ਵਿੱਚ ਦੇਖਿਆ ਜਾਵੇ ਜਿਹੜੇ ਖਿਡਾਰੀ ਖੇਡਾਂ ਖੇਡ ਕੇ ਅਤੇ ਖੇਡਾਂ ਵਿੱਚ ਮੱਲਾਂ ਮਾਰ ਕੇ ਮੈਡਲ ਜਿੱਤ ਚੁੱਕੇ ਹਨ ਅਤੇ ਪੰਜਾਬ ਦਾ ਨਾਮ ਉੱਚਾ ਕਰ ਚੁੱਕੇ ਹਨ ਉਨ੍ਹਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਕੁਝ ਵੀ ਅਜਿਹਾ ਨਹੀਂ ਕੀਤਾ ਜਾ ਰਿਹਾ।ਜਿਸ ਨਾਲ ਕਿ ਉਨ੍ਹਾਂ ਨੂੰ ਹੌਸਲਾ ਅਫਜ਼ਾਈ ਹੋਵੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਅੱਗੇ ਵਧ ਸਕਣ।ਅਸੀਂ ਅੱਜ ਤੱਕ ਤੁਹਾਡੇ ਨਾਲ ਅਜਿਹੀਆਂ ਬਹੁਤ ਸਾਰੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਹਨ
ਜਿਨ੍ਹਾਂ ਵਿਚ ਕੇ ਖਿਡਾਰੀਆਂ ਨੂੰ ਹਮੇਸ਼ਾ ਨਿਰਾਸ਼ਾ ਦੇਖਣੀ ਪੈਂਦੀ ਹੈ ਭਾਵ ਕਿ ਪਹਿਲਾਂ ਉਹ ਆਪਣੀ ਆਪਣੀ ਮਿਹਨਤ ਨਾਲ ਖੇਡਾਂ ਵਿੱਚ ਅੱਗੇ ਆਉਂਦੇ ਹਨ ਅਤੇ ਬਾਅਦ ਵਿੱਚ ਜਦੋਂ ਉਹ ਪੰਜਾਬ ਦਾ ਨਾਮ ਉੱਚਾ ਕਰ ਦਿੰਦੇ ਹਨ।ਉਸ ਤੋਂ ਬਾਅਦ ਵੱਡੇ ਵੱਡੇ ਲੀਡਰਾਂ ਵੱਲੋਂ ਇਹ ਵਾਅਦੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਦਾ ਹਰ ਪੱਖੋਂ ਸਾਥ ਦਿੱਤਾ ਜਾਵੇਗਾ ਪਰ ਇਹ ਸਿਰਫ਼ ਗੱਲਾਂ ਹੀ ਰਹਿ ਜਾਂਦੀਆਂ ਹਨ ਕਿਉਂਕਿ ਜੇਕਰ ਅਸਲ ਵਿੱਚ ਦੇਖਿਆ ਜਾਵੇ ਤਾਂ ਕਿਸੇ ਵੀ ਖਿਡਾਰੀ ਦੀ ਸਰਕਾਰਾਂ ਵੱਲੋਂ ਮਦਦ ਨਹੀਂ ਕੀਤੀ ਜਾਂਦੀ ਤਾਂ ਜੋ ਉਹ ਅੱਗੇ ਆ ਸਕਣ।
ਇਸੇ ਤਰ੍ਹਾਂ ਨਾਲ ਸੰਗਰੂਰ ਦੀ ਰਹਿਣ ਵਾਲੀ ਬਲਜੀਤ ਕੌਰ ਜੋ ਕਿ ਸਾਈਕਲਿੰਗ ਕਰਨ ਤੋਂ ਬਾਅਦ ਗੋਲਡ ਮੈਡਲਿਸਟ ਰਹਿ ਚੁੱਕੀ ਹੈ ਅਤੇ ਉਸ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਉਸ ਦਾ ਕਹਿਣਾ ਹੈ ਕਿ ਉਸ ਨੂੰ ਸਰਕਾਰ ਵੱਲੋਂ ਨਾ ਹੀ ਕੋਈ ਨੌਕਰੀ ਦਿੱਤੀ ਗਈ ਹੈ ਅਤੇ ਨਾ ਹੀ ਕੋਈ ਮਾਲੀ ਸਹਾਇਤਾ ਦਿੱਤੀ। ਦੱਸ ਦਈਏ ਕਿ ਬਲਜੀਤ ਕੌਰ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਉਹ ਮਾਂ ਧੀ ਦੋਨੇਂ ਝੋਨਾ ਲਗਾਉਂਦੀਆਂ ਹਨ ਤਾਂ ਜੋ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਹੋ ਸਕੇ। ਬਲਜੀਤ ਕੌਰ ਦਾ ਦੱਸਣਾ ਹੈ ਕਿ ਉਸ ਨੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ,
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਗਵੰਤ ਮਾਨ ਤੱਕ ਪਹੁੰਚ ਕੀਤੀ ਹੈ ਪਰ ਕਿਸੇ ਵੱਲੋਂ ਵੀ ਉਸ ਦੀ ਸਹਾਇਤਾ ਨਹੀਂ ਕੀਤੀ ਗਈ।